Subscribe Us

ਤਜੁਰਬੇ ਖੇਤੀਬਾੜੀ ਦੇ

ਗਰਮੀ ਵਿਚ ਅੱਗ ਵਰਗੀ ਤੱਤੀ ਧਰਤੀ ‘ਤੇ ਬੈਠਿਆ ਅੰਨਦਾਤਾ


ਪੰਜਾਬ ਸਰਕਾਰ ਨੇ ਇਸ ਵਾਰ ਕਿਸਾਨਾਂ ਨੂੰ ਝੋਨਾ ਲਾਉਣ ਦੀ ਤਾਰੀਖ ਨੂੰ ਲੈ ਕੇ ਉਲਝਣ ਵਿਚ ਪਾ ਦਿੱਤਾ ਹੈ, ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਜਲਸੇ ਵਿਚ ਐਲਾਨ ਕੀਤਾ ਗਿਆ ਸੀ ਕਿ ਕਿਸਾਨ 20 ਦੀ ਥਾਂ 13 ਜੂਨ ਨੂੰ ਝੋਨਾ ਲਾ ਸਕਦੇ ਹਨ । ਮੁੱਖ ਮੰਤਰੀ ਦੇ ਐਲਾਨ ਨੂੰ ਤਿੰਨ ਹਫ਼ਤੇ ਬੀਤਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ,ਜਿਸ ਕਾਰਨ ਪੰਜਾਬ ਵਿੱਚ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ ਦਫਤਰ ਅੱਗੇ ਅੱਜ 7 ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਨੂੰ ਪੂਰਨ ਸਿੰਘ ਦੋਦਾ, ਬਲਵਿੰਦਰ ਸਿੰਘ ਭੁੱਟੀਵਾਲਾ, ਟਹਿਲ ਸਿੰਘ ਹੁਸਨਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਹੁਕਮਾਂ ਦੇ ਉਲਟ 1 ਜੂਨ ਤੋਂ ਹੀ ਝੋਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੇਟ ਝੋਨਾ ਲਾਉਣ ਨਾਲ ਲੇਬਰ ਦੀ ਸਮੱਸਿਆ ਪੈਦਾ ਹੁੰਦੀ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਦੇਰੀ ਨਾਲ ਲੱਗਣ ਵਾਲੇ ਝੋਨੇ ਵਿਚ ਨਮੀ ਦੀ ਦਰ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਦਾ ਕਿਸਾਨਾਂ ਨੂੰ ਨੁਕਸਾਨ ਹੁੰਦਾ ਹੈ।ਜਿਸ ਕਾਰਨ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਪ੍ਰੇਸ਼ਾਨੀ ਆਉਂਦੀ ਹੈ ਤੇ ਲੁੱਟ ਦਾ ਸ਼ਿਕਾਰ ਹੋਣਾ ਪੈਂਦਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਝੋਨਾ ਲਾਉਣ ਦੀ ਤਰੀਕ ਬਦਲ ਦਿੱਤੀ ਗਈ ਹੈ ਜਦਕਿ ਅਜਿਹਾ ਕੋਈ ਹੁਕਮ ਸਰਕਾਰ ਵੱਲੋਂ ਨਹੀਂ ਆਇਆ

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਇਸ ਪੋਸਟ ਦੇ ਉਪਰ ਦਿੱਤੇ “Follow” ਬਟਨ ਨੂੰ ਦਬਾਓ ਅਤੇ ਪੇਜ਼ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ।

Post a Comment

0 Comments